Punjab Breaking News:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਸਰਕਾਰੀ ਦਫ਼ਤਰਾਂ ਦੇ ਸਮਾਂ ਬਦਲਣ ਦਾ ਐਲਾਨ ਕੀਤਾ ਹੈ ।ਇਹ ਬਦਲਿਆ ਸਮਾਂ 2 ਮਈ ਤੋਂ 15 ਜੁਲਾਈ ਤਕ ਰਹੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਕਾਰੀ ਦਫ਼ਤਰ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਿਆ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਲਾਈਵ ਹੋ ਕੇ ਵੀਡੀਓ ਸਾਂਝੀ ਕਰਕੇ ਦੱਸਿਆ ਕਿ ਪੰਜਾਬ ਦੀ ਸਰਕਾਰ ਇਕ ਨਵੀਂ ਸੋਚ ਦੀ ਸਰਕਾਰ ਹੈ।ਪੰਜਾਬ ਸਰਕਾਰ ਵੱਲੋਂ ਹਰ ਰੋਜ਼ ਕੋਈ ਨਾ ਕੋਈ ਨਵੇਂ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਤਾਂ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਇਆ ਜਾ ਸਕੇ ।ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਬਿਜਲੀ ਬੋਰਡ ਦਾ ਜਿਆਦਾ ਲੋਡ 2 ਵਜੇ ਤੋਂ 5 ਵਜੇ ਤੱਕ ਪੀਕ ਹੁੰਦਾ ਹੈ । ਇਸ ਲਈ ਜੇਕਰ ਦੋ ਵਜੇ ਤਕ ਸਰਕਾਰੀ ਦਫ਼ਤਰ ਬੰਦ ਰਹਿਣਗੇ ਤਾਂ ਬਿਜਲੀ ਦਾ ਲੋਡ ਵੀ ਘਟੇਗਾ।
ਮੁੱਖ ਮੰਤਰੀ ਭਗਤ ਮਾਨ ਨੇ ਦੱਸਿਆ ਕਿ ਇਸ ਤਰ੍ਹਾਂ ਲੋਕ ਅਤੇ ਦਫ਼ਤਰਾਂ ਵਿਚ ਕੰਮ ਕਰਨ ਵਾਲੇ ਸਾਰੇ ਖੁਸ਼ ਹਨ ਕਿਉਂਕਿ ਉਨ੍ਹਾਂ ਨੂੰ ਗਰਮੀ ਵਿੱਚ ਦੋ ਵਜੇ ਤੋਂ ਪਹਿਲਾਂ-ਪਹਿਲਾਂ ਹੀ ਆਪਣੇ ਸਾਰੇ ਦਫ਼ਤਰੀ ਕੰਮ ਕਰਵਾ ਲਿਆ ਕਰਨਗੇ।
ਪਹਿਲਾਂ ਸਰਕਾਰੀ ਦਫ਼ਤਰਾਂ ਦਾ ਸਮਾਂ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੁੰਦਾ ਸੀ।
ਹੁਣ ਪੰਜਾਬ ਦੇ ਲੋਕਾਂ ਨੂੰ ਸਵੇਰੇ ਸਾਢੇ ਸੱਤ ਵਜੇ ਹੀ ਦਫ਼ਤਰਾਂ ਵਿੱਚ ਪਹੁੰਚ ਕੇ ਆਪਣੇ ਕੰਮ ਕਰਵਾਉਣੇ ਪੈਣਗੇ ਅਤੇ ਦੋ ਵਜੇ ਤੋਂ ਪਹਿਲਾਂ ਪਹਿਲਾਂ ਉਹ ਆਪਣੇ ਸਰਕਾਰੀ ਕੰਮ ਕਰਵਾ ਲਿਆ ਕਰਨਗੇ।