ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਵੱਲੋਂ ਅੱਧੀ ਛੁੱਟੀ ਦਾ ਐਲਾਨ, ਆਰਡਰ ਕੀਤੇ ਜਾਰੀ
ਕੋਮਲ ਮਿੱਤਲ, ਆਈ.ਏ.ਐਸ., ਜਿਲ੍ਹਾ ਮੈਜਿਸਟ੍ਰੇਟ, ਹੁਸ਼ਿਆਰਪੁਰ ਵਲੋਂ ਆਮ ਜਨਤਾ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਮਿਤੀ 07-03-2024 (ਦਿਨ ਵੀਰਵਾਰ) ਨੂੰ ਸ੍ਰੀ ਸ਼ਿਵਰਾਤਰੀ ਉਤਸਵ ਦੇ ਮੌਕੇ ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਵਿਦਿਅਕ ਸੰਸਥਾਵਾਂ ਵਿੱਚ ਮਿਤੀ 07-03-2024 (ਦਿਨ ਵੀਰਵਾਰ) ਨੂੰ ਬਾਅਦ ਦੁਪਹਿਰ ਅੱਧੇ ਦੀ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਇੱਥੇ ਇਹ ਵੀ ਸਪਸ਼ਟ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿੱਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜਿਲ੍ਹਾ ਸਿੱਖਿਆ ਅਫਸਰ (ਸੈ:ਸਿੱ:/ਐਲੀ. ਸਿੱ:), ਹੁਸ਼ਿਆਰਪੁਰ ਜਿੰਮੇਵਾਰ ਹੋਣਗੇ ।
ਪ੍ਰਧਾਨ, ਸ੍ਰੀ ਸ਼ਿਵਰਾਤਰੀ ਅਤੇ ਉਤਸਵ ਕਮੇਟੀ (ਰਜਿ:), ਹੁਸ਼ਿਆਰਪੁਰ ਵੱਲੋਂ ਇੱਕ ਦਰਖਾਸਤ ਦਿੱਤੀ ਗਈ ਹੈ ਕਿ ਮਿਤੀ 07-03-2024 (ਦਿਨ ਵੀਰਵਾਰ) ਨੂੰ ਸ੍ਰੀ ਸ਼ਿਵਰਾਤਰੀ ਉਤਸਵ ਤੇ ਨਜਦੀਕ ਦੇ ਪਿੰਡਾਂ ਅਤੇ ਸ਼ਹਿਰ ਦੇ ਸਾਰੇ ਮੰਦਿਰਾਂ ਵੱਲੋਂ ਵਿਸ਼ਾਲ ਸੋਭਾ ਯਾਤਰਾ ਬਾਅਦ ਦੁਪਹਿਰ 2.00 ਵਜੇ ਸ਼ਿਵ ਮੰਦਰ, ਜੇਜੋਂ ਕੀ ਬਾਉਲੀ (ਰਜਿ:), ਭਵਾਨੀ ਨਗਰ, ਭਰਵਾਈ ਰੋਡ, ਹੁਸ਼ਿਆਰਪੁਰ ਤੋਂ ਕੱਢੀ ਜਾ ਰਹੀ ਹੈ ਉਨ੍ਹਾਂ ਵੱਲੋਂ ਸ਼ੋਭਾ ਵਿੱਚ ਕਰਮਚਾਰੀਆਂ/ਵਿਦਿਆਰਥੀਆਂ ਨੂੰ ਬਾਅਦ ਦੁਪਹਿਰ ਸ਼ਾਮਲ ਹੋਣ ਲਈ ਸਰਕਾਰੀ/ਅਰਧ ਸਰਕਾਰੀ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਦਫਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਕਰਨ ਅਤੇ ਮੀਟ ਦੀਆਂ ਦੁਕਾਨਾਂ/ਸ਼ਰਾਬ ਦੇ ਠੇਕੇ ਬੰਦ ਕਰਨ ਸਬੰਧੀ ਬੇਨਤੀ ਕੀਤੀ ਗਈ ਹੈ।