MTS SOE New Update
1 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹੁਣ ਤਕ ਕਰਵਾਈ ਰਜਿਸਟਰੇਸ਼ਨ
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਰਾਹੀਂ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਨੌਵੀਂ ਅਤੇ ਗਿਆਰਵੀਂ ਜਮਾਤ ਦੇ ਦਾਖਲੇ ਲਈ ਇਕ ਲੱਖ ਤੋਂ ਵੱਧ ਵਿਦਿਆਰਥੀਆਂ ਨੇ ਹੁਣ ਤੱਕ ਸਕੂਲ ਆਫ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲ ਲਈ ਰਜਿਸਟਰੇਸ਼ਨ ਕਰਵਾਈ ਹੈ। ਇੰਨਾ ਸਕੂਲਾਂ ਵਿੱਚ ਦਾਖਲੇ ਲਈ ਰਜਿਸਟਰੇਸ਼ਨ ਦੀ ਆਖਰੀ ਮਿਤੀ 15 ਮਾਰਚ ਹੈ ਅਤੇ ਇਸ ਦਾ ਪੇਪਰ 30 ਮਾਰਚ ਨੂੰ ਲਿਆ ਜਾਵੇਗਾ। ਇਸ ਲਈ ਵੱਧ ਤੋਂ ਵੱਧ ਮਾਪੇ ਆਪਣੇ ਬੱਚਿਆਂ ਨੂੰ ਇਨਾ ਸਕੂਲਾਂ ਵਿੱਚ ਦਾਖਲੇ ਲਈ ਜਰੂਰ ਰਜਿਸਟਰੇਸ਼ਨ ਕਰਵਾਉਣ।
https://schoolofeminence.pseb.ac.in/