ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ|ਸਕੂਲਾਂ ਲਈ ਨਵਾਂ ਟਾਈਮ ਟੇਬਲ
> _*ਸਰਕਾਰ ਵੱਲੋਂ ਜਾਰੀ ਇਸ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਕਤੂਬਰ ਤੋਂ ਬਦਲ ਜਾਵੇਗਾ। 1 ਅਕਤੂਬਰ 2025 ਤੋਂ ਸਕੂਲ ਸਵੇਰੇ 8.30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਦਾ ਸਮਾਂ 8.30 ਵਜੇ ਤੋਂ 2.30 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ 2.50 ਵਜੇ ਤੱਕ ਹੋਵੇਗਾ।*_
*ਨਵੀਂ ਜਾਰੀ ਕੀਤੀ ਗਈ ਸਮਾਂ ਸਾਰਣੀ ‘ਚ ਸਵੇਰ ਦੀ ਸਭਾ ਸਮਾਂ ਸਵੇਰੇ 8.30 ਵਜੇ ਹੋਵੇਗੀ। ਸਕੂਲ ‘ਚ ਪਹਿਲਾ ਪੀਰੀਅਡ 8.55 ਤੋਂ 9.35, ਦੂਜਾ ਪੀਰੀਅਡ 9.35 ਤੋਂ 10.15, ਤੀਜਾ ਪੀਰੀਅਡ 10.15 ਤੋਂ 10.55, ਚੌਥਾ ਪੀਰੀਅਡ 10.55 ਤੋਂ 11.35 ਜਦੋਂ ਕਿ ਪੰਜਵਾਂ ਪੀਰੀਅਡ 11.35 ਤੋਂ 12.15 ਤੱਕ ਹੋਵੇਗਾ।*
*ਇਸ ਤੋਂ ਬਾਅਦ ਅੱਧੇ ਸਮੇਂ ਦੀ ਬ੍ਰੇਕ ਦਾ ਸਮਾਂ ਹੋਵੇਗਾ, ਜਿਸ ਦੌਰਾਨ ਬੱਚੇ ਆਪਣਾ ਖਾਣਾ-ਪੀਣਾ ਲੈ ਸਕਦੇ ਹਨ। ਇਹ ਸਮਾਂ 12.15 ਤੋਂ 12.50 ਤੱਕ ਰਹੇਗਾ। ਇਸ ਤੋਂ ਬਾਅਦ ਛੇਵਾਂ ਪੀਰੀਅਡ 12.50 ਤੋਂ 1.30 ਤੱਕ, ਸੱਤਵਾਂ ਪੀਰੀਅਡ 1.30 ਤੋਂ 2.10 ਤੱਕ, ਅੱਠਵਾਂ 2.10 ਤੋਂ 2.50 ਤੱਕ ਹੋਵੇਗਾ। ਇਸਦਾ ਮਤਲਬ ਹੈ ਕਿ ਸਕੂਲ ਦੀ ਛੁੱਟੀ ਦੁਪਹਿਰ 2:50 ਵਜੇ ਹੋਵੇਗਾ।*